ਮੋਹਾਲੀ ਪੁਲਿਸ ਵੱਲੋਂ ਚੋਰੀ ਹੋਏ 18 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਸਤੰਬਰ:
ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ
ਐਸ.ਐਸ.ਪੀ. ਐਸ.ਏ.ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰਿਵਿਨੇਲਾ, ਐਸ ਪੀ (ਸਿਟੀ), ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਸਰਗਰਮ ਚੋਰਾਂ ਦੇ ਇੱਕ ਗਰੋਹ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 18 ਮੋਟਰਸਾਈਕਲ ਬਰਾਮਦ ਕੀਤੇ ਹਨ।
     ਡੀ ਐਸ ਪੀ ਸਿਟੀ-1 ਪ੍ਰਿਥਵੀ ਸਿੰਘ ਚਹਿਲ, ਵੱਲੋਂ ਅੱਜ ਸ਼ਾਮ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ 12.09.25 ਨੂੰ ਹਰਮਨਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਤਿਉੜ ਥਾਣਾ ਸਦਰ ਖਰੜ ਦਾ ਮੋਟਰ ਸਾਇਕਲ, ਮਾਰਕਾ ਸਪਲੈਂਡਰ, ਨੇੜੇ ਗੁਰਦੁਆਰਾ ਸਾਹਿਬ ਫੇਸ-5 ਮੋਹਾਲੀ ਚੋਰੀ ਹੋ ਗਿਆ ਸੀ, ਜਿਸ ਸਬੰਧੀ ਮੁ:ਨੰ: 232 ਮਿਤੀ 13.09.25 ਅ/ਧ 303(2), 317/2) ਬੀ.ਐਨ.ਐਸ ਥਾਣਾ ਫੇਸ 1 ਮੋਹਾਲੀ, ਬਰਖਿਲਾਫ ਅਜੈ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਰਾਏਪੁਰ ਥਾਣਾ ਬਲੌਂਗੀ ਅਤੇ ਵਕਾਰ ਉਰਫ ਸਲਮਾਨ ਵਾਸੀ ਯੂ.ਪੀ ਹਾਲ ਵਾਸੀ ਰਾਏਪੁਰ ਦੇ ਦਰਜ ਕੀਤਾ ਗਿਆ। ਇਸ ਤਰ੍ਹਾਂ ਦੀਆ ਹੋਰ ਵੀ ਕਈ ਵਾਰਦਾਤਾਂ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਸ ਨਾਲ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਇਨ੍ਹਾਂ ਕੇਸਾਂ ਦੀ ਛਾਣਬੀਣ ਕਰਨ ਵਾਲੀ ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਦੀ ਟੀਮ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਦੇ ਦੋਸ਼ੀ ਅਜੈ ਕੁਮਾਰ ਨੂੰ ਗ੍ਰਿਫਤਾਰ ਕਰਕੇ, ਉਸਦੇ ਕਬਜ਼ੇ ਵਿੱਚੋ ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਇਆ ਗਿਆ। ਦੋਸ਼ੀ ਅਜੈ ਦੀ ਪੁੱਛ ਗਿੱਛ ਦੇ ਅਧਾਰ ਤੇ ਸੰਦੀਪ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਕਲਿੱਤਰਾ ਥਾਣਾ ਨੰਗਲ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ, ਜਿਸ ਪਾਸੋਂ ਚੋਰੀ ਸ਼ੁਦਾ 05 ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ। ਫਿਰ ਦੋਸ਼ੀ ਵਕਾਰ ਉਰਫ ਸਲਮਾਨ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ 05 ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ। ਦੋਸ਼ੀ ਅਜੈ ਪਾਸੋਂ 8 ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ।  ਤਫਤੀਸ਼ ਦੌਰਾਨ ਇਨ੍ਹਾਂ ਦੇ ਹੋਰ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ,ਜਿਸ ਪਾਸੋਂ ਹੋਰ ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਹੋਣ ਦੀ ਆਸ ਹੈ। ਉਕਤ ਦੋਸ਼ੀਆਂ ਵੱਲੋ ਚੋਰੀਆਂ ਕਰਨ ਸਬੰਧੀ ਆਪਣਾ ਇੱਕ ਗੈਂਗ ਬਣਾਇਆ ਹੋਇਆ ਸੀ। ਦੋਸ਼ੀ ਅਜੈ ਖਿਲਾਫ ਪਹਿਲਾ ਹੀ ਚੋਰੀ ਦੇ ਮੁਕੱਦਮੇ ਦਰਜ ਹਨ।

ਬਰਾਮਦ ਹੋਏ ਵ੍ਹੀਕਲ
Spread the love

Leave a Reply

Your email address will not be published. Required fields are marked *