ਨਵੀਂ ਦਿੱਲੀ; ਪੰਜਾਬ ਦੇ ਵਿੱਚ ਆਏ ਹੜਾਂ ਨੂੰ ਲੈ ਕੇ ਲਗਾਤਾਰ ਕੇਂਦਰ ਤੋਂ ਪੰਜਾਬ ਦੇ ਵੱਲੋਂ 20 ਹਜਾਰ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਕਿ ਅੱਗੇ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ ਪਰ ਲਗਾਤਾਰ ਕੇਂਦਰ ਦੇ ਫੰਡ ਨੂੰ ਲੈ ਕੇ ਪੰਜਾਬ ਦਾ ਰੇੜਕਾ ਬਣਿਆ ਹੋਇਆ ਹੈ ਇਸ ਵਿਚਕਾਰ ਪ੍ਰਧਾਨ ਮੰਤਰੀ ਅਤੇ ਗ੍ਰਿਹਿ ਮੰਤਰੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਣ ਦਾ ਸਮਾਂ ਮੰਗਿਆ ਸੀ। ਜਿਸ ਦੇ ਚਲਦੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਹੋਈ ਹੈ ਜਿਸ ਬਾਰੇ ਮੁੱਖ ਮੰਤਰੀ ਨੇ ਵਿਸਤਾਰ ਨਾਲ ਜਾਣਕਾਰੀ ਸਾਂਝੀ ਕੀਤੀ।
