ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਨੂੰ ਘੇਰ ਘੇਰ ਕਾਬੂ ਕਰ ਰਹੀ ਹੈ। ਜਿਸ ਦੇ ਚਲਦੇ ਜਲੰਧਰ ਦੇ ਵਿੱਚ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਠੋਕੇ ਹਨ। ਜਿਨਾਂ ਦੇ ਵਿੱਚੋਂ ਇੱਕ ਨੂੰ ਗੋਲੀ ਲੱਗੀ ਹੈ ਜਿਸ ਨੂੰ ਹਸਪਤਾਲ ਇਲਾਜ ਲਈ ਭਰਤੀ ਕਰਾਇਆ ਗਿਆ ਹੈ ਤਾਂ ਦੂਜੇ ਨੂੰ ਥਾਣੇ ਬੰਦ ਕੀਤਾ ਹੈ।
ਪੰਜਾਬ ਦੇ ਵਿੱਚ ਵੀ ਯੂਪੀ ਦੇ ਵਾਂਗ ਗੈਂਗਸਟਰਾਂ ਦੇ ਖਿਲਾਫ ਵੱਡੇ ਪੱਧਰ ਤੇ ਜੰਗ ਸ਼ੁਰੂ ਹੋ ਗਈ ਹੈ ਜਿਸ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਦੇ ਖਿਲਾਫ ਸਖਤ ਐਕਸ਼ਨ ਲੈਂਦੀ ਹੋਈ ਗਿਰਫਤਾਰ ਕਰ ਰਹੀ ਹੈ ।ਹਾਲਾਂਕਿ ਕਈ ਗੈਂਗਸਟਰ ਪੁਲਿਸ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹਨਾਂ ਦਾ ਮੌਕੇ ਤੇ ਹੀ ਐਨਕਾਉਂਟਰ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਜਲੰਧਰ ਪੁਲਿਸ ਨੇ ਪੰਜਾਬ ਦੀ ਕਤਲ ਲੁੱਟ ਸਨੈਚਿੰਗ ਅਤੇ ਨਸ਼ੇ ਦੇ ਮਾਮਲਿਆਂ ਦੇ ਵਿੱਚ ਸ਼ਾਮਿਲ ਕੀਤਾ ਹੈ ।ਜਿਨਾਂ ਦੇ ਵਿੱਚ ਮਨਜੀਤ ਸਿੰਘ ਨੂੰ ਗੋਲੀ ਲੱਗੀ ਹੈ ਅਤੇ ਦੂਜੇ ਗੈਂਗਸਟਰ ਗਗਨ ਕੁਮਾਰ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ।। ਜਿਨਾਂ ਦੇ ਕੋਲੋਂ ਇੱਕ 32 ਬੋਰ ਦਾ ਪਿਸਤੋਲ ਦੋ ਜਿੰਦਾ ਕਾਰਤੂਸ ਅਤੇ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ।
