ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਸੰਤਾਂ, ਮਹਾਂਪੁਰਖਾਂ, ਸੰਤ ਸਮਾਜ ਦੇ ਨੁਮਾਇੰਦਿਆਂ, ਐਸਜੀਪੀਸੀ ਮੈਂਬਰਾਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਮੁਲਾਕਾਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ ਅਤੇ ਸਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਮੌਜੂਦ ਸਨ।
