ਅਕਤੂਬਰ ਮਹੀਨੇ ਦੇ ਵਿੱਚ ਤਿਉਹਾਰਾਂ ਦਾ ਸੀਜ਼ਨ ਹੈ ਅਤੇ ਖਾਸ ਤੌਰ ਤੇ ਧਾਰਮਿਕ ਸਮਾਗਮ ਵੀ ਵੱਡੇ ਪੱਧਰ ਤੇ ਮਨਾਏ ਜਾਣਗੇ ਜਿਨਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਹੁਕਮ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਲੈ ਕੇ ਜਾਰੀ ਕੀਤੇ ਗਏ ਹਨ ਜਿਨਾਂ ਦੇ ਵਿੱਚ ਸ਼ਰਾਬ ਦੇ ਠੇਕੇ ਵੀ ਦੋ ਦਿਨ ਤੱਕ ਬੰਦ ਰੱਖਣ ਦੇ ਹੁਕਮ ਪ੍ਰਸ਼ਾਸਨ ਦੇ ਵੱਲੋਂ ਜਾਰੀ ਕੀਤੇ ਗਏ ਹਨ।
07 ਅਤੇ 08 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਉਹਨਾਂ ਥਾਵਾਂ ਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਜਿੱਥੇ ਕਿ ਨਗਰ ਕੀਰਤਨ ਕੱਢਿਆ ਜਾਵੇਗਾ ਅਤੇ ਜਿਹੜੇ ਰਾਹਾਂ ਦੇ ਵਿੱਚ ਦੀ ਨਗਰ ਕੀਰਤਨ ਹੁੰਦਾ ਹੋਇਆ ਜਾਵੇਗਾ ਉਹਨਾਂ ਰਾਹਾਂ ਦੇ ਵਿੱਚ ਆਉਣ ਵਾਲੇ ਸ਼ਰਾਬ ਦੇ ਠੇਕਿਆਂ ਨੂੰ ਸੱਤ ਅਤੇ ਅੱਠ ਅਕਤੂਬਰ ਨੂੰ ਬੰਦ ਰੱਖਿਆ ਗਿਆ ਹੈ ਜਿਸ ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵੱਲੋਂ ਜਾਰੀ ਕੀਤੇ ਗਏ ਹਨ ਇਹਨਾਂ ਦੋ ਦਿਨਾਂ ਦੇ ਵਿੱਚ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਫੈਸਲਾ ਲਿਆ ਗਿਆ ਹੈ।
#NagarKirtan #Amritsar #punjabinews #latestnews #liquorshops #closed #spokesmantv
