ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਮੁੱਖ ਉਦਯੋਗਪਤੀ ਅਤੇ ਕਾਰੋਬਾਰੀ ਰਜਿੰਦਰ ਗੁਪਤਾ ਨੇ ਅੱਜ ਰਾਜ ਸਭਾ ਮੈਂਬਰ ਦੀ ਚੋਣ ਲਈ ਆਪਣੀ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ।
ਉਨ੍ਹਾਂ ਦੀ ਇਸ ਨਾਮਜ਼ਦਗੀ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਅਤੇ ਕਾਰੋਬਾਰੀ ਜਗਤ ਵਿੱਚ ਚਰਚਾ ਛਿੜ ਗਈ ਹੈ। ਰਜਿੰਦਰ ਗੁਪਤਾ, ਜੋ ਕਿ ਆਪਣੇ ਉਦਯੋਗਿਕ ਯੋਗਦਾਨ ਲਈ ਜਾਣੇ ਜਾਂਦੇ ਹਨ, ਹੁਣ ਰਾਜ ਸਭਾ ਦੇ ਜ਼ਰੀਏ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਤਿਆਰ ਹਨ।
ਇਹ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਰਾਜ ਸਭਾ ਵਿੱਚ ਜਾਣ ਨਾਲ ਪੰਜਾਬ ਦੇ ਉਦਯੋਗਿਕ ਮੁੱਦਿਆਂ ਅਤੇ ਆਰਥਿਕ ਵਿਕਾਸ ਨਾਲ ਜੁੜੇ ਮਾਮਲਿਆਂ ਨੂੰ ਕੇਂਦਰੀ ਪੱਧਰ ‘ਤੇ ਮਜ਼ਬੂਤੀ ਮਿਲੇਗੀ। ਨਾਮਜ਼ਦਗੀ ਦਾਖ਼ਲ ਕਰਨ ਮੌਕੇ ਉਨ੍ਹਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਉਹ ਦਿਓਗੇ ਕ ਮੰਤਰੀ ਸੰਜੀਵ ਅਰੋੜਾ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।
ਰਜਿੰਦਰ ਗੁਪਤਾ ਦੀ ਇਸ ਨਾਮਜ਼ਦਗੀ ‘ਤੇ ਹੁਣ ਅਧਿਕਾਰਤ ਐਲਾਨ ਅਤੇ ਅੱਗੇ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਹੋਣ ਦੀ ਸੰਭਾਵਨਾ ਹੈ।
