ਸ਼੍ਰੀਨਗਰ, 14 ਅਕਤੂਬਰ: ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸ ਖੇਤਰ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਸੂਤਰਾਂ ਅਨੁਸਾਰ, ਸੋਮਵਾਰ ਰਾਤ ਨੂੰ ਕੰਟਰੋਲ ਰੇਖਾ ‘ਤੇ ਕੁਝ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਇੱਕ ਸਾਂਝਾ ਅਭਿਆਨ ਸ਼ੁਰੂ ਕੀਤਾ ਗਿਆ ਸੀ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਅਤੇ ਮੰਗਲਵਾਰ ਸਵੇਰੇ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।
ਇਸ ਘਟਨਾ ਤੋਂ ਬਾਅਦ, ਇਲਾਕੇ ਵਿੱਚ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਹੈ। ਖੇਤਰ ਵਿੱਚ ਕਿਸੇ ਵੀ ਹੋਰ ਘੁਸਪੈਠ ਦੀ ਕੋਸ਼ਿਸ਼ ਨੂੰ ਰੋਕਣ ਲਈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਜੰਮੂ-ਕਸ਼ਮੀਰ: ਕੁਪਵਾੜਾ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅੱਤਵਾਦੀ ਢੇਰ