ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬੀ ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਕਰਨ ਵਾਲੇ ਨਵਨੀਤ ਚਤੁਰਵੇਦੀ ਨੇ ਆਪਣੇ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਹਾਈਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ।
ਚਤੁਰਵੇਦੀ ਨੇ ਅਦਾਲਤ ਵਿੱਚ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਇਹ ਵੀ ਜਾਣਕਾਰੀ ਮੰਗੀ ਹੈ ਕਿ ਪੰਜਾਬ ਵਿੱਚ ਉਨ੍ਹਾਂ ਖਿਲਾਫ ਕੁੱਲ ਕਿੰਨੀਆਂ FIRs ਦਰਜ ਹਨ।
ਉਨ੍ਹਾਂ ਦੀ ਇੱਕ ਹੋਰ ਅਹਿਮ ਮੰਗ ਹੈ ਕਿ ਜੇ ਸਰਕਾਰ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਦੀ ਹੈ, ਤਾਂ ਉਸ ਤੋਂ ਦਸ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ।
ਇਸੇ ਦੌਰਾਨ, ਪੰਜਾਬ ਸਰਕਾਰ ਨੇ ਵੀ ਅਦਾਲਤ ਵਿੱਚ ਅਰਜ਼ੀ ਦਾਖਲ ਕਰਕੇ ਕਿਹਾ ਹੈ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਦੇ ਕੰਮ ਵਿੱਚ ਦਖਲ ਦੇ ਰਹੀ ਹੈ। ਸਰਕਾਰ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਵਿੱਚ ਦਖਲ ਨਾ ਦੇਣ ਦੇ ਹੁਕਮ ਦਿੱਤੇ ਜਾਣ।
ਹਾਈਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ‘ਤੇ ਅੱਜ ਹੀ ਸੁਣਵਾਈ ਕੀਤੇ ਜਾਣ ਦਾ ਫੈਸਲਾ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਚਤੁਰਵੇਦੀ ਦੀ ਹਿਰਾਸਤ (ਕਸਟਡੀ) ਨੂੰ ਲੈ ਕੇ ਕੱਲ੍ਹ ਸਾਰਾ ਦਿਨ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵਿਚਕਾਰ ਡਰਾਮਾ ਚਲਦਾ ਰਿਹਾ ਹੈ।
ਪੰਜਾਬ ਪੁਲਿਸ ਨੇ ਵੀ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਚਤੁਰਵੇਦੀ ਖਿਲਾਫ ਮਾਮਲਾ ਦਰਜ ਕੀਤਾ ਹੈ, ਅਤੇ ਕੋਰਟ ਨੇ ਪੰਜਾਬ ਪੁਲਿਸ ਦੀ ਵੀ ਇਸ ਸਬੰਧੀ ਪਟੀਸ਼ਨ ਦਰਜ ਕਰ ਲਈ ਹੈ।
ਨਵਨੀਤ ਚਤੁਰਵੇਦੀ ਦਾ ਮਾਮਲਾ ਹਾਈਕੋਰਟ ਪਹੁੰਚਿਆ: ਪੰਜਾਬ ਪੁਲਿਸ ਕਰ ਰਹੀ ਗ੍ਰਿਫਤਾਰੀ ਦੀ ਮੰਗ ਤਾਂ ਚਤੁਰਵੇਦੀ ਨੇ ਮੰਗੀ ਰਾਹਤ