ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਿਵਾਦਤ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਇਹ ਜਵਾਬ ਡੀਐਸਪੀ ਗੁਰਸ਼ੇਰ ਸੰਧੂ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ‘ਤੇ ਮੰਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਡੀਐਸਪੀ ਸੰਧੂ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਬਦਨੀਤੀ ‘ਤੇ ਅਧਾਰਤ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਸ ਐਫਆਈਆਰ ਨੂੰ ਖਾਰਜ ਕੀਤਾ ਜਾਵੇ, ਕਿਉਂਕਿ ਇਸ ਵਿੱਚ ਉਨ੍ਹਾਂ ਦੇ ਵਿਰੁੱਧ ਕੋਈ ਠੋਸ ਸਬੂਤ ਮੌਜੂਦ ਨਹੀਂ ਹਨ।
ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਪੂਰਾ ਮਾਮਲਾ ਉਦੋਂ ਸੁਰਖੀਆਂ ਵਿੱਚ ਆਇਆ ਸੀ, ਜਦੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪ੍ਰਸਾਰਿਤ ਹੋਇਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ ਖੜ੍ਹੇ ਹੋਏ ਸਨ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ