ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਵਿਰੁੱਧ ਹਰਿਆਣਾ ਦੇ ਪੰਚਕੂਲਾ ਵਿੱਚ ਮਾਮਲਾ ਦਰਜ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ, ਧੀ ‘ਤੇ ਵੀ ਸਾਜ਼ਿਸ਼ ਵਿੱਚ ਹਿੱਸਾ ਲੈਣ ਦਾ ਦੋਸ਼ ਲਗਾਇਆ ਗਿਆ ਹੈ।
ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿੱਚ, ਗੁਆਂਢੀ ਸ਼ਮਸੁਦੀਨ ਨੇ ਗੰਭੀਰ ਦੋਸ਼ ਲਗਾਏ ਅਤੇ ਦਾਅਵਾ ਕੀਤਾ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ ਜਿਸ ਵਿੱਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ।
ਸ਼ਮਸੁਦੀਨ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ ‘ਤੇ ਪੰਚਕੂਲਾ ਐਮਡੀਸੀ ਪੁਲਿਸ ਸਟੇਸ਼ਨ ਨੇ ਹੁਣ ਮੁਹੰਮਦ ਮੁਸਤਫਾ, ਉਸਦੀ ਪਤਨੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਧੀ ਵਿਰੁੱਧ ਮਾਮਲਾ ਦਰਜ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
EX DGP ਅਤੇ EX ਮੰਤਰੀ ਤੇ ਮਾਮਲਾ ਦਰਜ , ਕੁਝ ਦਿਨ ਪਹਿਲਾਂ ਪੁੱਤ ਦੀ ਹੋਈ ਸੀ ਮੌਤ