ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਭਾਬੀ’ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਅਦਾਲਤ ਨੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਨੋਂ ਮੁਲਜ਼ਮਾਂ ਦੇ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ।
ਦੋ ਮੁਲਜ਼ਮਾਂ ‘ਤੇ ਲੱਗੇ ਦੋਸ਼
ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਨੋਂ ਮੁਲਜ਼ਮਾਂ – ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ – ਦੇ ਖਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਦੋਨੋਂ ਮੁਲਜ਼ਮਾਂ ਨੂੰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
11 ਜੂਨ ਨੂੰ ਮਿਲੀ ਸੀ ਲਾਸ਼
ਕਮਲ ਕੌਰ ਦੀ ਲਾਸ਼ 11 ਜੂਨ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ।
ਅਗਲੀ ਸੁਣਵਾਈ 27 ਨਵੰਬਰ ਨੂੰ
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਵੇਗੀ।
ਮੁੱਖ ਮੁਲਜ਼ਮ ਅਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਫਰਾਰ
ਦੱਸਣਯੋਗ ਹੈ ਕਿ ਇਸ ਕਤਲ ਕੇਸ ਦਾ ਮੁੱਖ ਮੁਲਜ਼ਮ ਅਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਭਾਬੀ ਕਮਲ ਕੌਰ ਕਤਲ ਕੇਸ: ਮੁਲਜ਼ਮਾਂ ਵਿਰੁੱਧ ਦੋਸ਼ ਤੈਅ, ਅਗਲੀ ਸੁਣਵਾਈ 27 ਨਵੰਬਰ ਨੂੰ