ਪਾਕਿਸਤਾਨ ਗੁਰੂ ਦੇ ਦਰਸ਼ਨ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਦੇ ਉੱਤੇ ਜਾਣ ਵਾਲੇ ਸਿੱਖ ਜੱਥੇ ਨੂੰ ਵੀਜ਼ਾ ਦੇ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸ਼ੁਰੂਆਤ ਦੇ ਵਿੱਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਸਰਕਾਰ ਨੇ ਇਸ ਵਾਰ ਜਾਣ ਵਾਲੇ ਸਿੱਖ ਜੱਤੇ ਨੂੰ ਵੀਜ਼ਾ ਦੇਣ ਤੋਂ ਮਨਾਹੀ ਕਰ ਦਿੱਤੀ ਸੀ ਪਰ ਹੁਣ 2185 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਸਿੱਖ ਜਿੱਥੇ ਪ੍ਰਕਾਸ਼ ਪਰਬ ਦੇ ਮੌਕੇ ਦੇ ਉੱਤੇ ਐਸਜੀਪੀਸੀ ਨੂੰ ਚਾਹਵਾਨ ਲੋਕ ਬੇਨਤੀਆਂ ਕਰਦੇ ਹਨ ਜਿਸ ਤੋਂ ਪੂਰੀ ਪ੍ਰਕਿਰਿਆ ਦੇ ਤਹਿਤ ਭਾਰਤ ਸਰਕਾਰ ਬੈਠੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਪ੍ਰਬੰਧ ਕਰਦੀ ਹੈ ਪਰ ਇਸ ਵਾਰ ਆਪਰੇਸ਼ਨ ਸਿੰਧੂਰ ਦੇ ਕਰਕੇ ਖਤਰਾ ਜਤਾਇਆ ਜਾ ਰਿਹਾ ਸੀ ਪਰ ਸਿੱਖ ਸੰਸਥਾਵਾਂ ਦੇ ਵੱਲੋਂ ਜਿਸ ਤਰ੍ਹਾਂ ਦੇ ਨਾਲ ਇਸ ਫੈਸਲੇ ਦਾ ਕੜਾ ਵਿਰੋਧ ਕੀਤਾ ਗਿਆ ਤਾਂ ਉਸ ਤੋਂ ਬਾਅਦ ਭਾਰਤ ਸਰਕਾਰ ਨੇ ਵੀਜ਼ਾ ਦੇਣ ਦਾ ਫੈਸਲਾ ਕੀਤਾ ਸੀ।
